ਨਵੀਂ ਦਿੱਲੀ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤਾ ਵਧਾ ਦਿੱਤਾ ਹੈ। ਜੁਲਾਈ 2024 ਵਿੱਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤਾ (DA) ਵਧਾ ਕੇ 53% ਕਰ ਦਿੱਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ-ਨਾਲ ਮੁਲਾਜ਼ਮਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸ ਵਾਧੇ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ ; ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ
ਮਿਲੀ ਜਾਣਕਾਰੀ ਅਨੁਸਾਰ ਨਿਯਮਾਂ ਮੁਤਾਬਕ ਜਦੋਂ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਮੁੱਢਲੀ ਤਨਖ਼ਾਹ ਦੇ 50 ਫ਼ੀਸਦੀ ਤੋਂ ਵੱਧ ਹੋ ਜਾਂਦਾ ਹੈ ਤਾਂ ਹੋਰ ਭੱਤੇ ਵੀ ਆਪਣੇ ਆਪ ਬਦਲ ਜਾਂਦੇ ਹਨ। ਅਜਿਹੇ ‘ਚ ਮਹਿੰਗਾਈ ਭੱਤਾ 53 ਫੀਸਦੀ ਹੋਣ ਨਾਲ ਕੇਂਦਰੀ ਕਰਮਚਾਰੀਆਂ ਨੂੰ ਮਿਲਣ ਵਾਲੇ ਹੋਰ ਭੱਤੇ ਵੀ ਵਧ ਗਏ ਹਨ।ਜਾਣਕਾਰੀ ਮੁਤਾਬਕ ਡਰੈਸ ਭੱਤਾ ਅਤੇ ਨਰਸਿੰਗ ਭੱਤੇ ਵਿੱਚ 25% ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਉਤੇ ਹੋਏ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਇਸੇ ਦੌਰਾਨ ਸਿਹਤ ਮੰਤਰਾਲੇ ਨੇ ਘੋਸ਼ਣਾ ਕੀਤੀ ਹੈ ਕਿ ਕੇਂਦਰੀ ਸਰਕਾਰੀ ਹਸਪਤਾਲਾਂ ਅਤੇ ਏਮਜ਼ ਨਵੀਂ ਦਿੱਲੀ, ਪੀਜੀਆਈਐਮਈਆਰ ਚੰਡੀਗੜ੍ਹ, ਜੇਆਈਪੀਐਮਈਆਰ ਪਾਂਡੀਚੇਰੀ ਵਰਗੀਆਂ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਪਹਿਰਾਵੇ ਅਤੇ ਨਰਸਿੰਗ ਭੱਤੇ ਵਿੱਚ 25% ਦਾ ਵਾਧਾ ਕੀਤਾ ਜਾਵੇਗਾ। ਇਸ ਦਾ ਉਦੇਸ਼ ਕਰਮਚਾਰੀਆਂ ਦੀਆਂ ਮਹਿੰਗਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨਾ ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (MoH&FW) ਨੇ ਹਾਲ ਹੀ ਵਿੱਚ ਯੋਗ ਕਰਮਚਾਰੀਆਂ ਲਈ ਪਹਿਰਾਵੇ (dress) ਭੱਤੇ ਅਤੇ ਨਰਸਿੰਗ ਭੱਤੇ ਵਿੱਚ 25% ਵਾਧੇ ਦਾ ਐਲਾਨ ਕੀਤਾ ਹੈ। ਇਹ ਸਰਕਾਰੀ ਨਿਯਮ ਦੇ ਅਨੁਸਾਰ ਹੈ ਜਿਸ ਦੇ ਅਨੁਸਾਰ ਜਦੋਂ ਵੀ ਡੀਏ 50% ਦੀ ਸੀਮਾ ਨੂੰ ਪਾਰ ਕਰਦਾ ਹੈ ਤਾਂ ਵਿਸ਼ੇਸ਼ ਭੱਤਿਆਂ ਵਿੱਚ ਸੋਧ ਕੀਤੀ ਜਾਂਦੀ ਹੈ।