ਮੋਰਿੰਡਾ ‘ਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 12 ਤੋਂ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ

Punjab

ਮੋਰਿੰਡਾ  4 ਦਸੰਬਰ (  ਭਟੋਆ  )

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਤਿਕਾਰਯੋਗ ਮਾਤਾ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਮੋਰਿੰਡਾ ਦੇ ਗੁਰਦੁਆਰਾ ਸਾਹਿਬਾਨ ਵਿੱਚ 12 ਦਸੰਬਰ ਤੋਂ ਲੈ ਕੇ 16 ਦਸੰਬਰ ਤੱਕ ਆਯੋਜਿਤ ਕੀਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ 12 ਦਸੰਬਰ ਨੂੰ ਗੁਰਦੁਆਰਾ ਸ੍ਰੀ ਐਮਾ ਸਾਹਿਬ ਪਿੰਡ ਸਹੇੜੀ ਵਿਖੇ ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 12- 13- 14 ਦਸੰਬਰ ਨੂੰ ਆਯੋਜਿਤ ਕੀਤੇ ਜਾਣਗੇ ਜਿਸ ਦੌਰਾਨ 14 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਅੰਤਿਮ ਦਿਨ 14 ਦਸੰਬਰ ਨੂੰ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਇਹਨਾਂ ਸ਼ਹੀਦਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸਲਾਨਾ ਸ਼ਹੀਦੀ ਜੋੜ ਮੇਲ 14-15 -16 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ ਜਿਸ ਦੌਰਾਨ 14 ਦਸੰਬਰ ਨੂੰ ਭਾਈ ਸਾਹਿਬ ਸਿੰਘ ਹਜੂਰੀ ਰਾਗੀ , ਬੀਬੀ ਸਿਮਰਨ ਕੌਰ ਲੁਧਿਆਣਾ, ਸਰਬ ਰੋਗ ਕਾ ਔਖਧ  ਨਾਮ ਸੁਸਾਇਟੀ ਜਗਰਾਉਂ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੋਰਿੰਡਾ ਦੇ ਕੀਰਤਨੀ ਜਥੇ ਵੱਲੋਂ , 15 ਦਸੰਬਰ ਨੂੰ ਭਾਈ ਜਸਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਅੰਬ ਸਾਹਿਬ ਮੋਹਾਲੀ ,ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਵਾਲੇ, ਭਾਈ ਨਰਿੰਦਰ ਸਿੰਘ ਅਤੇ ਕਥਾਵਾਚਕ ਭਾਈ ਗੁਰਬਾਜ ਸਿੰਘ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ , ਅਤੇ ਢਾਡੀ ਜਸਪਾਲ ਸਿੰਘ ਤਾਨ, ਢਾਡੀ ਅਵਤਾਰ ਸਿੰਘ ਆਲਮ, ਢਾਡੀ ਜਸਵੰਤ ਸਿੰਘ ਬੈਂਸ ਅਤੇ ਢਾਡੀ ਸੁਖਵਿੰਦਰ ਸਿੰਘ ਕੁੱਬਾਹੇੜੀ ਵਾਲੇ , ਜਦੋ ਕਿ 16 ਦਸੰਬਰ ਨੂੰ ਕਥਾਵਾਚਕ ਭਾਈ ਗੁਰਬਾਜ ਸਿੰਘ ,  ਢਾਡੀ ਬਲਵੀਰ ਸਿੰਘ ਰਸੀਲਾ,  ਢਾਡੀ ਗੁਰਦੇਵ ਸਿੰਘ ਕੋਮਲ,  ਢਾਡੀ ਸੁਮਨਦੀਪ ਕੌਰ ਕੁੱਪਰਹੀੜਾਂ ਵਾਲੇ,  ਢਾਡੀ ਗੁਰਨਾਮ ਸਿੰਘ ਮੋਹੀ, ਢਾਡੀ ਬਲਵੀਰ ਸਿੰਘ ਵੀਰ , ਢਾਡੀ ਮਨਜੀਤ ਸਿੰਘ ਬਾਠ ਅਤੇ ਢਾਡੀ ਜਸਵੀਰ ਸਿੰਘ ਖਾਲਸਾ ਪਪਰਲੀ  ਵਾਲਿਆਂ ਦੇ ਢਾਡੀ ਜਥਿਆਂ ਵੱਲੋਂ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਵੱਡੀ ਸ਼ਹਾਦਤ ਦੇ ਪ੍ਰਸੰਗ ਨੂੰ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਜਿੱਥੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ  ਇਹਨਾਂ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਪੰਥ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਇਸ ਸ਼ਹੀਦੀ ਪੰਦਰਵਾੜੇ ਦੌਰਾਨ  ਨੌਜਵਾਨ ਪੀੜੀ ਨੂੰ  ਹੁਲੜਬਾਜ਼ੀ  ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ ।

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ, ਜਿੱਥੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹਾਦਤ ਤੋ ਪਹਿਲਾਂ ਇਕ ਰਾਤ ਕੈਦ ਰੱਖਿਆ ਗਿਆ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।