ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖਤ ਨਿਖੇਧੀ

ਪੰਜਾਬ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿੱਕ ਬਿਓਰੋ :

ਸ੍ਰੀ ਅਕਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਨਿਖੇਧੀ ਕਰਦੇ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀਆਂ ਨੂੰ ਤਨਖਾਹ ਲਗਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਅੱਜ ਹਮਲਾ ਕੀਤਾ ਗਿਆ ਹੈ।  ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ।ਉਦੋਂ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਸੁਰੱਖਿਆ ਕਰਮੀਆਂ ਨੇ ਮੁਲਾਜ਼ਮ ਨੂੰ ਫੜ ਲਿਆ ਹੈ।ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਬਾਦਲ ਨੂੰ ਘੇਰਿਆ ਹੋਇਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।