ਸੁਖਬੀਰ ਬਾਦਲ ਉਤੇ ਹੋਏ ਹਮਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ

ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿੱਕ ਬਿਓਰੋ :

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਲਗਾਈ ਗਈ ਤਨਖਾਹ ਦੇ ਤੌਰ ਉਤੇ ਅੱਜ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।

ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਦਾ ਬਿਆਨ ਆਇਆ ਸਾਹਮਣੇ

ਜ਼ਿਕਰਯੋਗ ਹੈ ਕਿ ਸ੍ਰੀ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀਆਂ ਨੂੰ ਤਨਖਾਹ ਲਗਾਈ ਗਈ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਅੱਜ ਹਮਲਾ ਕੀਤਾ ਗਿਆ ਹੈ।  ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ।ਉਦੋਂ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਸੁਰੱਖਿਆ ਕਰਮੀਆਂ ਨੇ ਮੁਲਾਜ਼ਮ ਨੂੰ ਫੜ ਲਿਆ ਹੈ।ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਸੁਰੱਖਿਆ ਮੁਲਾਜ਼ਮਾਂ ਨੇ ਸੁਖਬੀਰ ਬਾਦਲ ਨੂੰ ਘੇਰਿਆ ਹੋਇਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।