ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਦੀ ਘਟਨਾ ਵਾਪਰੀ ਹੈ।ਇਸ ਹਮਲੇ ‘ਚ ਉਹ ਵਾਲ ਵਾਲ ਬਚ ਗਏ ਹਨ।
ਇਸ ਹਮਲੇ ਬਾਰੇ ADCP ਹਰਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਦੱਸਿਆ ਕਿ ਇੱਥੇ ਪੂਰੀ ਸੁਰੱਖਿਆ ਦੇ ਇੰਤਜ਼ਾਮ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਹੀ ਢੰਗ ਨਾਲ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਗੋਲੀ ਚਲਾਉਣ ਵਾਲੇ ਸ਼ਖ਼ਸ ਨਾਰਾਇਣ ਸਿੰਘ ਚੌਰਾ ਨੇ ਪਹਿਲੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ।ਉਹ ਅੱਜ ਵੀ ਸਵੇਰੇ ਮੱਥਾ ਟੇਕਣ ਆਇਆ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ।