ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ SGPC ਕਰਵਾਏਗੀ ਜਾਂਚ

ਪੰਜਾਬ

ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ‘ਤੇ ਹੋਈ ਗੋਲੀਬਾਰੀ ਦੀ ਘਟਨਾ ‘ਤੇ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਇਸ ਦੀ ਜਾਂਚ ਆਪਣੇ ਸਰੋਤਾਂ ਰਾਹੀਂ ਵਧੀਆ ਢੰਗ ਨਾਲ ਕਰਾਂਗੇ।
ਉਨ੍ਹਾਂ ਕਿਹਾ ਕਿ ਹਮਲਾਵਰ ਨੂੰ ਪੁਲਿਸ ਨੇ ਗਿਰਫ਼ਤਾਰ ਕਰ ਲਿਆ ਹੈ। ਗੁਰੂ ਰਾਮ ਦਾਸ ਜੀ ਨੇ ਸੁਖਬੀਰ ਸਿੰਘ ਬਾਦਲ ਦੀ ਰੱਖਿਆ ਕੀਤੀ। ਅਸੀਂ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਨਾਲ ਵੇਖ ਰਹੇ ਹਾਂ।
SGPC ਨੇ ਇਸ ਮਾਮਲੇ ਦੀ ਪੂਰੀ ਜਾਂਚ ਦਾ ਭਰੋਸਾ ਦਿਵਾਇਆ ਹੈ ਅਤੇ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।