ਚੰਡੀਗੜ੍ਹ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।
ਇਹ ਬੁੱਤ 35 ਫੁੱਟ ਉੱਚਾ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਈ ਹੈ।ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਹਨ।
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ।