ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਆਗੂ ਅੱਜ (ਬੁੱਧਵਾਰ) ਦੂਜੇ ਦਿਨ ਵੀ ਸਜ਼ਾ ਭੁਗਤਣ ਲਈ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਮੰਗਲਵਾਰ ਦੀ ਤਰ੍ਹਾਂ ਸੁਖਬੀਰ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਹੈ।
ਅੱਜ ਵੀ ਉਨ੍ਹਾਂ ਨੂੰ ਉਹੀ ਸਜ਼ਾ ਦੁਹਰਾਉਣੀ ਪਵੇਗੀ। ਕੇਵਲ ਹਰਿਮੰਦਰ ਸਾਹਿਬ ਹੀ ਨਹੀਂ, ਦੋ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਉਪਰੋਕਤ ਸੇਵਾ ਕਰਨ ਦੀ ਸਜ਼ਾ ਵੀ ਦਿੱਤੀ ਹੈ।
Published on: ਦਸੰਬਰ 4, 2024 7:41 ਪੂਃ ਦੁਃ