ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ, ਨੌਜਵਾਨ ਦੀ ਮੌਤ

ਪੰਜਾਬ

ਅੰਮ੍ਰਿਤਸਰ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ।ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮਕਬੂਲਪੁਰਾ ਗਲੀ ਨੰਬਰ 6 ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਤ ਨੂੰ ਘਰ ਦੇ ਬਾਹਰ ਸੀ। ਇਸੇ ਦੌਰਾਨ ਇੱਕ ਕਾਰ ਵਿੱਚ 4-5 ਨੌਜਵਾਨ ਆਏ ਅਤੇ ਉਸ ਦੇ ਪੁੱਤਰ ਨੂੰ ਗੋਲੀ ਮਾਰ ਦਿੱਤੀ।
ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਦਾ ਪਿਛਲੇ 4 ਦਿਨਾਂ ਤੋਂ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ। ਉਨ੍ਹਾਂ ਵਿਚਕਾਰ ਕਈ ਵਾਰ ਤਕਰਾਰ ਵੀ ਹੋਈ। ਗੁਰਪ੍ਰੀਤ ਨੂੰ 4 ਗੋਲੀਆਂ ਲੱਗੀਆਂ। ਗੁਰਪ੍ਰੀਤ ਵਿਆਹਿਆ ਹੋਇਆ ਸੀ ਅਤੇ ਉਸ ਦੀਆਂ ਦੋ ਬੇਟੀਆਂ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।