ਚੰਡੀਗੜ੍ਹ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ-ਚੰਡੀਗੜ੍ਹ ‘ਚ ਜਲਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਆ ਰਿਹਾ ਹੈ, ਜੋ 7 ਦਸੰਬਰ ਦੀ ਰਾਤ ਨੂੰ ਸਰਗਰਮ ਹੋ ਜਾਵੇਗਾ। ਹਿਮਾਲਿਆ ਦੀਆਂ ਚੋਟੀਆਂ ‘ਤੇ 7 ਦਸੰਬਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ ਪਰ ਮੈਦਾਨੀ ਇਲਾਕਿਆਂ ‘ਚ ਇਸ ਦਾ ਅਸਰ 8 ਦਸੰਬਰ ਨੂੰ ਦੇਖਣ ਨੂੰ ਮਿਲੇਗਾ।
ਚੰਡੀਗੜ੍ਹ ਸਮੇਤ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਤਾਪਮਾਨ ਵਿੱਚ ਅਜਿਹੀ ਹੀ ਗਿਰਾਵਟ ਦਰਜ ਕੀਤੀ ਗਈ ਹੈ। ਪਰ, ਪੰਜਾਬ ਅਤੇ ਚੰਡੀਗੜ੍ਹ ਦੋਵਾਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਿਹਾ।
ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 4 ਡਿਗਰੀ ਅਤੇ ਚੰਡੀਗੜ੍ਹ ਵਿੱਚ ਦੋ ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਾਲ ਉੱਤਰੀ ਭਾਰਤ ਵਿੱਚ ਸਰਦੀਆਂ ਕੁਝ ਦਿਨ ਹੋਰ ਰਹਿਣਗੀਆਂ। ਵੈਸਟਰਨ ਡਿਸਟਰਬੈਂਸ ਦੇ ਕਮਜ਼ੋਰ ਹੋਣ ਕਾਰਨ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ। ਨਵੰਬਰ ਦੇ ਪੂਰੇ ਮਹੀਨੇ ਵਿੱਚ ਤਾਪਮਾਨ ਆਮ ਅਤੇ ਆਮ ਨਾਲੋਂ ਵੱਧ ਰਿਹਾ ਜਦਕਿ ਦਸੰਬਰ ‘ਚ ਹਾਲਾਤ ਅਜਿਹੇ ਹੀ ਬਣ ਰਹੇ ਹਨ।
ਪੰਜਾਬ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ