ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚੀ, ਔਰਤ ਦੀ ਮੌਤ 3 ਲੋਕ ਜ਼ਖਮੀ

ਰਾਸ਼ਟਰੀ

ਹੈਦਰਾਬਾਦ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਹੈਦਰਾਬਾਦ ‘ਚ ਅੱਲੂ ਅਰਜੁਨ ਦੀ ਫਿਲਮ ‘ਪੁਸ਼ਪਾ 2’ ਦੀ ਸਕ੍ਰੀਨਿੰਗ ਦੌਰਾਨ ਭਗਦੜ ਮਚ ਗਈ। ਇਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 3 ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਅੱਲੂ ਅਰਜੁਨ ਬੁੱਧਵਾਰ ਰਾਤ ਨੂੰ ਸੰਧਿਆ ਥੀਏਟਰ ‘ਚ ਫਿਲਮ ਦੀ ਸਕ੍ਰੀਨਿੰਗ ਲਈ ਆਇਆ ਸੀ। ਆਰਟੀਸੀ ਐਕਸ ਰੋਡ ਸਥਿਤ ਥੀਏਟਰ ਦੇ ਬਾਹਰ ਇਕੱਠੇ ਹੋਏ ਪ੍ਰਸ਼ੰਸਕ ਅੱਲੂ ਅਰਜੁਨ ਨੂੰ ਮਿਲਣਾ ਚਾਹੁੰਦੇ ਸਨ।
ਇਸ ਦੌਰਾਨ ਅਚਾਨਕ ਭਗਦੜ ਮੱਚ ਗਈ। ਧੱਕਾ-ਮੁੱਕੀ ਕਾਰਨ ਕਈ ਲੋਕ ਇਕ-ਦੂਜੇ ‘ਤੇ ਡਿੱਗ ਪਏ। ਕੁਝ ਲੋਕ ਜ਼ਖਮੀ ਵੀ ਹੋਏ ਹਨ। ਪੁਲੀਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਹਲਕਾ ਲਾਠੀਚਾਰਜ ਕੀਤਾ। ਭੀੜ ਸ਼ਾਂਤ ਹੋਣ ਤੋਂ ਬਾਅਦ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਡਾਕਟਰ ਨੇ ਇੱਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ।3 ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।