ਅੰਮ੍ਰਿਤਸਰ: 5 ਦਸੰਬਰ, ਦੇਸ਼ ਕਲਿੱਕ ਬਿਓਰੋ
ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਬਾਬਾ ਬਕਾਲਾ ਮੋੜ ਤੋਂ ਇੱਕ ਟਰਾਲੀ ਇੱਟਾਂ ਦੀ ਭਰੀ ਸੀ ਤੇ ਇੱਕ ਨਿਜੀ ਕੰਪਨੀ ਦੀ ਬਸ ਜੋ ਅੰਮ੍ਰਿਤਸਰ ਤੋਂ ਜਲੰਧਰ ਨੂੰ ਜਾ ਰਹੀ ਸੀ ਤੇ ਉਹ ਟੇਕ ਕਰਦੇ ਹੋਏ ਬਸ ਤੇ ਟਰਾਲੀ ਦਾ ਜ਼ਬਰਦਸਤ ਐਕਸੀਡੈਂਟ ਹੋ ਗਿਆ ਜਿਸ ਦੇ ਚਲਦੇ ਬੱਸ ਵਿੱਚ ਸਵਾਰ ਪੰਜ ਦੇ ਕਰੀਬ ਲੋਕ ਜ਼ਖਮੀ ਹੋ ਗਏ ਤੇ ਦੋ ਲੋਕਾਂ ਦੀ ਮੌਤ ਹੋ ਗਈ ਹੈ।
ਉਹਨਾਂ ਕਿਹਾ ਕਿ ਇਸ ਦੇ ਵਿੱਚ ਬੱਸ ਦੇ ਕੰਡਕਟਰ ਦੀ ਮੌਕੇ ਤੇ ਮੌਤ ਹੋ ਗਈ ਕਿ ਗੰਭੀਰ ਰੂਪ ਜਖਮੀ ਹੋਏ ਲੋਕਾਂ ਨੂੰ ਰਾਧਾ ਸਵਾਮੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਉੱਥੇ ਹੀ ਉਹਨਾਂ ਕਿਹਾ ਕਿ ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਇਹ ਬਸ ਬਾਬਾ ਬੁੱਢਾ ਟਰਾਂਸਪੋਰਟ ਕੰਪਨੀ ਦੀ ਬੱਸ ਸੀ ਜਿਸ ਦਾ ਇਹ ਐਕਸੀਡੈਂਟ ਹੋਇਆ ਹੈ ਫਿਲਹਾਲ ਬੱਸ ਨੂੰ ਅਸੀਂ ਥਾਣੇ ਲਿਜਾ ਰਹੇ ਹਾਂ ਤੇ ਦੋਵੇਂ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।