ਸ਼ੰਭੂ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨਾਂ ਨੂੰ ਲੈ ਕੇ ਸਰਗਰਮੀ ਤੇਜ਼ ਹੋ ਗਈ ਹੈ। ਇੱਕ ਪਾਸੇ ਹਰਿਆਣਾ ਪੁਲਿਸ ਦੇ ਇਨਕਾਰ ਦੇ ਬਾਵਜੂਦ ਸ਼ੰਭੂ ਬਾਰਡਰ ਤੋਂ ਕਿਸਾਨ ਭਲਕੇ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਪਹਿਲੇ ਦਿਨ 100 ਕਿਸਾਨਾਂ ਦਾ ਜਥਾ ਪੈਦਲ ਦਿੱਲੀ ਲਈ ਰਵਾਨਾ ਹੋਵੇਗਾ।
ਇਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਅੰਬਾਲਾ ਵੱਲ ਬੈਰੀਕੇਡਿੰਗ ਵਧਾਉਣੀ ਸ਼ੁਰੂ ਕਰ ਦਿੱਤੀ ਹੈ।ਕਿਸਾਨਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਜਾਣਗੇ। ਉਨ੍ਹਾਂ ਦਾ ਮਰਨ ਵਰਤ ਖਨੌਰੀ ਸਰਹੱਦ ‘ਤੇ ਜਾਰੀ ਰਹੇਗਾ। ਉਥੋਂ ਕਿਸਾਨ ਹਰਿਆਣਾ ਵਿੱਚ ਨਹੀਂ ਵੜਨਗੇ।
ਕਿਸਾਨਾਂ ਦੇ ਦਿੱਲੀ ਕੂਚ ਨੂੰ ਦੇਖਦਿਆਂ ਹਰਿਆਣਾ ਪੁਲਿਸ ਵੀ ਚੌਕਸ ਹੋ ਗਈ ਹੈ। ਪੁਲਿਸ ਨੇ ਅੰਬਾਲਾ ਵੱਲ ਜਾਣ ਵਾਲੇ ਸ਼ੰਭੂ ਬਾਰਡਰ ‘ਤੇ ਬੈਰੀਕੇਡਿੰਗ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਜਾਲੀ ਅਤੇ ਟੈਂਟ ਲਗਾਏ ਜਾ ਰਹੇ ਹਨ। ਹਰਿਆਣਾ ਪ੍ਰਸ਼ਾਸਨ ਨੇ ਵੀ ਕਿਸਾਨਾਂ ਨੂੰ ਪ੍ਰਦਰਸ਼ਨ ਅਤੇ ਪੈਦਲ ਮਾਰਚ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਹਰਿਆਣਾ ਪੁਲਿਸ ਵਲੋਂ ਇਨਕਾਰ ਦੇ ਬਾਵਜੂਦ ਕਿਸਾਨ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ‘ਤੇ ਅੜੇ, ਅੰਬਾਲਾ ਵੱਲ ਬੈਰੀਕੇਡਿੰਗ ਵਧੀ