ਪੰਜਾਬ ਪੁਲਿਸ ਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ, ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ, SHO ਦੇ ਹੱਥ ਟੁੱਟੇ

ਪੰਜਾਬ

ਮਾਨਸਾ, 5 ਦਸੰਬਰ, ਦੇਸ਼ ਕਲਿਕ ਬਿਊਰੋ :
ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਤੇ ਪੁਲਿਸ ਵਿੱਚ ਆਪਸੀ ਝੜਪ ਹੋ ਗਈ। ਇਹ ਝੜਪ ਉਸ ਸਮੇਂ ਹੋਈ ਜਦੋਂ ਕਿਸਾਨ ਸੰਗਰੂਰ ਵਾਲੇ ਪਾਸੇ ਤੋਂ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਜਾ ਰਹੇ ਸਨ ਤਾਂ ਭੀਖੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਝੜਪ ਦੌਰਾਨ ਕਈ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਝੜਪ ਦਾ ਕਾਰਨ ਦੇਰ ਰਾਤ ਕਿਸਾਨਾਂ ਨੂੰ ਪਿੰਡ ਲੇਲੇਵਾਲਾ ਪਹੁੰਚਣ ਤੋਂ ਰੋਕਣਾ ਸੀ।ਇਸ ਝੜਪ ਵਿੱਚ ਐਸਐਚਓ ਭੀਖੀ ਦੇ ਦੋਵੇਂ ਹੱਥ ਟੁੱਟਣ ਦੀ ਵੀ ਖ਼ਬਰ ਹੈ।
ਪਤਾ ਲੱਗਾ ਹੈ ਕਿ ਕਿਸਾਨਾਂ ਵੱਲੋਂ ਖੇਤਾਂ ‘ਚੋਂ ਲੰਘ ਰਹੀ ਗੁਜਰਾਤ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਸੰਘਰਸ਼ ਛੇੜਿਆ ਗਿਆ ਹੈ।ਇਸ ਦੌਰਾਨ ਕਿਸਾਨ ਮਾਨਸਾ ਤੋਂ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਰਾਤ ਸਮੇਂ ਪੁੱਜ ਰਹੇ ਸਨ।ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਨਾਕੇ ‘ਤੇ ਰੋਕਣ ‘ਤੇ ਦੋਵਾਂ ਧਿਰਾਂ ‘ਚ ਝੜਪ ਵਿੱਚ ਹੋ ਗਈ। ਝੜਪ ਦੌਰਾਨ ਕਈ ਕਿਸਾਨਾਂ ਸਮੇਤ ਪੁਲਿਸ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ। ਝੜਪ ਦੌਰਾਨ ਦੋਵੇਂ ਧਿਰਾਂ ਦੀਆਂ ਗੱਡੀਆਂ ਦੀ ਭੰਨਤੋੜ ਹੋਈ ਹੈ।
ਜਾਣਕਾਰੀ ਦਿੰਦਿਆਂ ਸ਼ਿੰਗਾਰਾ ਸਿੰਘ ਮਾਨ ਸੂਬਾ ਆਗੂ ਬੀਕੇਯੂ ਉਗਰਾਹਾਂ ਨੇ ਦੱਸਿਆ ਕਿ ਮਾਮਲਾ ਪਿੰਡ ਲੇਲੇਵਾਲਾ ਵਿਖੇ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਸ਼ਾਸਨ ਖਿਲਾਫ ਜ਼ਿਲ੍ਹਾ ਪੱਧਰੀ ਸੰਘਰਸ਼ ਤੋਂ ਬਾਅਦ 5 ਦਸੰਬਰ ਨੂੰ ਪਿੰਡ ਮਾਈਸਰ ਖਾਨਾ ਵਿਖੇ ਸੂਬਾ ਪੱਧਰੀ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ‘ਤੇ ਪੰਜ ਦਸੰਬਰ ਨੂੰ ਪਿੰਡ ਮਾਈਸਰਖਾਨਾ ਵਿਖੇ ਜਾਣ ਲਈ ਕਿਸਾਨ ਦੇਰ ਰਾਤ ਗੱਡੀਆਂ ਰਾਹੀਂ ਮਾਨਸਾ ਤੋਂ ਪਿੰਡ ਲੇਲੇਵਾਲਾ ਜਾ ਰਹੇ ਸਨ।ਕਿਸਾਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਫੋਰਸ ਲਗਾ ਕੇ ਗੈਸ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਰੋਕਣ ਲਈ ਜਦੋਂ ਕਿਸਾਨ ਪਿੰਡ ਲੇਲੇਵਾਲਾ ਵੱਲ ਜਾ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਜ਼ਬਰਦਸਤੀ ਰੋਕਣ ਕਾਰਨ ਇਹ ਝੜਪ ਹੋਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।