ਮਾਲੇਰਕੋਟਲਾ, 05 ਦਸੰਬਰ : ਦੇਸ਼ ਕਲਿੱਕ ਬਿਓਰੋ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 14 ਦਸੰਬਰ ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਚੇਅਰਪਰਸਨ ਸਬ ਡਵੀਜ਼ਨ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।
ਲੋਕ-ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ, ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ।
ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ ਨਾਲਸਾ ਹੈਲਪ ਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਲੇਰਕੋਟਲਾ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ।