ਨਵੀਂ ਦਿੱਲੀ, 6 ਦਸੰਬਰ, ਦੇਸ਼ ਕਲਿੱਕ ਬਿਓਰੋ :
ਉਤਰ ਪ੍ਰਦੇਸ਼ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਉਤਰ ਪ੍ਰਦੇਸ਼ ਦੇ ਚਿਤਰਕੂਟ ਵਿੱਚ ਵਾਪਰਿਆ। ਇਸ ਸਬੰਧੀ ਚਿਤਰਕੂਟ ਧਾਮ ਦੇ ਕਮਿਸ਼ਨਰ ਬਾਲ ਕ੍ਰਿਸ਼ਨ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਕਰੀਬ 5 ਵਜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਇਕ ਬੈਲੇਰੋ ਕਾਰ ਵਿੱਚ 11 ਲੋਕ ਸਵਾਰ ਸਨ। ਇਹ ਗੱਡੀ ਚੱਤਰਪੁਰ ਤੋਂ ਪ੍ਰਯਾਗਰਾਜ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਗੱਡੀ ਦੀ ਸੜਕ ਉਤੇ ਇਕ ਹੋਰ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੌਕੇ ਉਤੇ ਹੀ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਾਕੀ ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਪਰਿਵਾਰ ਚੱਤਰਪੁਰ ਦਾ ਰਹਿਣ ਵਾਲਾ ਸੀ। ਇਸ ਹਾਦਸੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।