ਪਟਿਆਲ਼ਾ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਬੀਤੇ ਕੱਲ੍ਹ ਦਿੱਲੀ ਵੱਲ ਕੂਚ ਕਰਨ ਦੌਰਾਨ ਜ਼ਖ਼ਮੀ ਹੋਏ ਕਿਸਾਨ ਦੀ ਹਾਲਤ ਹੋਰ ਵਿਗੜ ਗਈ ਹੈ। ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਬੀਤੇ ਕੱਲ੍ਹ ਦਿੱਲੀ ਕੂਚ ਦੌਰਾਨ ਉਹ ਜ਼ਖ਼ਮੀ ਹੋ ਗਿਆ ਸੀ।ਅੱਜ ਉਸ ਦੀ ਹਾਲਤ ਜ਼ਿਆਦਾ ਵਿਗੜ ਗਈ ਹੈ। ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ ਹੈ।
ਜਿਕਰਯੋਗ ਹੈ ਕਿ ਬੀਤੇ ਕੱਲ੍ਹ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ 8 ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ’ਤੇ ਕਿਸਾਨਾਂ ਦਾ ਜਥਾ ਪਿੱਛੇ ਹਟ ਗਿਆ ਸੀ।
ਦਿੱਲੀ ਕੂਚ ਦੌਰਾਨ ਜ਼ਖਮੀ ਹੋਏ ਕਿਸਾਨ ਦੀ ਹਾਲਤ ਵਿਗੜੀ