ਇੰਸਪੈਕਟਰ ਕੁਲਵੰਤ ਸਿੰਘ ਨੇ ਜਿੱਤਿਆ ਗੋਲਡ ਮੈਡਲ 

ਖੇਡਾਂ

ਮੋਰਿੰਡਾ 7 ਦਸੰਬਰ(  ਭਟੋਆ )

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ   ਤਹਿਤ  ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਦਿਨੋ ਦਿਨ ਵਧ ਰਹੇ ਰੁਝਾਨ ਤੋਂ ਰੋਕ ਕੇ  ਖੇਡਾਂ ਵੱਲ ਆਕਰਸ਼ਿਤ ਕਰਨ ਲਈ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਉਪਰੰਤ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਨਾਮ ਦੇ ਕੇ ਹੌਸਲਾ ਅਫਜ਼ਈ ਕੀਤੀ ਗਈ ਹੈ , ਉੱਥੇ ਹੀ ਪੰਜਾਬ ਪੁਲਿਸ ਦੇ ਡਇਰੈਕਟਰ ਜਨਰਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਜਦੀਕੀ ਪਿੰਡ ਰੰਗੀਆਂ ਦੇ ਰਹਿਣ ਵਾਲੇ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਦੇ ਪੀ ਓ ਸਟਾਫ ਖੰਨਾ  ਵਿੱਚ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਕੁਲਵੰਤ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 7 ਵਿੱਚ ਆਯੋਜਿਤ 46ਵੀਂ ਮਾਸਟਰ ਅਥਲੈਟਿਕ  ਚੈੰਪਿਅਨਸ਼ਿਪ ਦੌਰਾਨ ਲੰਮੀ ਛਾਲ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ ਰੰਗੀਆਂ ਅਤੇ ਪੰਜਾਬ ਪੁਲਿਸ ਦਾ ਨਾਮ ਰੋਸ਼ਨ ਕੀਤਾ ਹੈ।ਜਿਸ ਨੂੰ ਪੁਲਿਸ ਜਿਲਾ ਖੰਨਾ ਦੀ ਐਸਐਸਪੀ ਡਾਕਟਰ ਰਵਜੋਤ ਗਰੇਵਾਲ ਵੱਲੋ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। 

ਹਾਸਲ ਜਾਣਕਾਰੀ ਅਨੁਸਾਰ  ਇੰਸਪੈਕਟਰ ਕੁਲਵੰਤ ਸਿੰਘ ਵੱਲੋ ਜਿੱਥੇ ਆਪਣੀ ਡਿਊਟੀ ਸਮੇ ਤੋ ਬਾਅਦ ਆਪਣੇ  ਪਿੰਡ  ਵਿਖੇ ਖੁਦ  ਪ੍ਰੈਕਟਿਸ ਕੀਤੀ ਜਾਂਦੀ ਹੈ ,ਉੱਥੇ ਹੀ ਪਿੰਡ  ਦੇ ਦਰਜਨ ਦੇ ਕਰੀਬ ਬੱਚਿਆਂ ਨੂੰ ਅਥਲੈਟਿਕਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ  ਰਹੀ ਹੈ। ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਸਹਿਯੋਗ ਨਾਲ ਇੰਸਪੈਕਟਰ ਕੁਲਵੰਤ ਸਿੰਘ ਨੇ ਅਥਲੈਟਿਕਸ ਵਿੱਚ ਤਗਮੇ ਜਿੱਤਣ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਇਸ ਵਰੇ  ਫਿਰ  ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ 17 ਨਵੰਬਰ ਨੂੰ ਸਪੋਰਟਸ ਕਲੱਬ ਸੈਕਟਰ 7 ਚ ਕਰਵਾਈ ਸਟੇਟ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 50 ਸਾਲ ਤੋ ਵੱਧ ਉਮਰ ਵਰਗ ਵਿੱਚ 4 ਮੀਟਰ ਲੰਮੀ ਛਾਲ ਮਾਰ ਕੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ  ਅਤੇ ਟਰਿਪਲ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤ ਕੇ ਪੰਜਾਬ ਪੁਲਿਸ ਦਾ ਨਾਮ ਰੋਸ਼ਨ ਕੀਤਾ ਹੈ।

ਇੱਥੇ ਇਹ ਵੀ ਦੱਸਣ ਯੋਗ ਹੈ ਕਿ ਪਿਛਲੇ ਸਾਲ ਵੀ  ਇੰਸਪੈਕਟਰ ਕੁਲਵੰਤ ਸਿੰਘ ਨੇ ਖੰਨਾ ਪੁਲਿਸ ਵੱਲੋ ਖੰਨਾਂ ਦੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਅਥਲਾਇਟ ਕਮੇਟੀ ਵਿੱਚ ਚਾਰ ਮੀਟਰ ਲੰਬੀ ਛਾਲ ਲਗਾ ਕੇ ਗੋਲਡ ਮੈਡਲ ਜਿੱਤਿਆ ਸੀ ਅਤੇ ਇਸੇੇ ਸਾਲ  ਗੋਬਿੰਦਗੜ੍ਹ ਦੇ ਸਟੇਡੀਅਮ ਵਿੱਚ 100 ਮੀਟਰ ਦੌੜ ਅਤੇ ਗੋਲਾ ਸੁੱਟਣ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਇੱਥੇ ਇਹ ਵੀ ਵਰਨਨ ਯੋਗ ਹੈ ਕਿ ਕੁਲਵੰਤ ਸਿੰਘ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਤੋਂ ਪਹਿਲਾਂ 17 ਸਾਲ ਭਾਰਤੀ ਫੌਜ ਵਿੱਚ ਵੀ ਦੇਸ਼ ਦੀ ਸੇਵਾ ਕਰ ਚੁੱਕਾ ਹੈ ਅਤੇ ਆਪਣੀ ਮਿਲਟਰੀ ਸੇਵਾ ਦੌਰਾਨ ਜਿੱਥੇ ਉਹ ਅਥਲੈਟਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸਰਗਰਮੀ ਨਾਲ ਭਾਗ ਲੈਂਦਾ ਰਿਹਾ ਹੈ ਹੈੈ ਉੱਥੇ ਹੀ ਉਹ  ਕਾਰਗਿਲ ਯੁੱਧ ਦਾ ਵੀ ਹਿੱਸਾ ਬਣ ਚੁੱਕਾ ਹੈ ਅਤੇ ਹੁਣ ਸਾਲ 2011 ਤੋਂ ਪੰਜਾਬ ਪੁਲਿਸ ਵਿੱਚ ਸੇਵਾਵਾਂ ਦੇ ਰਿਹਾ ਹੈ।

ਇਸ ਮੌਕੇ ਤੇ ਪੰਜਾਬ ਦੇ ਡਾਇਰੈਕਟਰ ਜਨਰਲ  ਸ਼੍ਰੀ ਗੌਰਵ ਯਾਦਵ ਵੱਲੋ  ਇੰਸਪੈਕਟਰ ਕੁਲਵੰਤ ਸਿੰਘ ਨੂੰ ਵਧਾਈ ਦਿੰਦਿਆਂ ਰਾਸ਼ਟਰੀ ਪੱਧਰ ਤੇ ਹੋਣ ਵਾਲੀਆਂ ਪੁਲਿਸ ਖੇਡਾਂ ਲਈ ਹੋਰ ਵਧੇਰੇ ਤਨਦੇਹੀ ਨਾਲ ਤਿਆਰੀ ਕਰਨ ਦੀ ਤਕੀਦ ਕੀਤੀ ਹੈ । ਇਸ ਮੌਕੇ ਤੇ ਇੰਸਪੈਕਟਰ ਕੁਲਵੰਤ ਸਿੰਘ ਨੇ ਪੰਜਾਬ ਦੇ ਡੀਜੀਪੀ ਅਤੇ ਜ਼ਿਲ੍ਹੇ ਦੇ ਐਸਐਸਪੀ ਸਮੇਤ ਹੋਰ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਦਿੱਤੀ ਗਈ ਅਗਵਾਈ ਸਦਕਾ ਹੀ ਉਹ ਡਿਊਟੀ ਸਮੇਂ ਵਿੱਚੋਂ ਖੇਡਾਂ ਲਈ ਸਮਾਂ ਕੱਢ ਕੇ ਗੋਲਡ ਮੈਡਲ ਜਿੱਤਣ ਲਈ ਸਫਲ ਹੋ ਸਕਿਆ ਹੈ। ਉਸ ਨੇ ਦੱਸਿਆ ਕਿ ਆਪਣੇ ਪਿੰਡ ਰੰਗੀਆਂ ਦੇ ਬੱਚਿਆਂ ਨੂੰ ਅਥਲੈਟਿਕਸ ਵਿੱਚ ਨੈਸ਼ਨਲ ਅਤੇ ਇੰਟਰਨੈਸ਼ਨਲ ਮੁਕਾਬਲਿਆਂ ਲਈ ਤਿਆਰ ਕਰਨਾ ਉਸ ਦਾ ਟੀਚਾ ਹੈ। ਇੰਸਪੈਕਟਰ ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਭਵਿੱਖ ਰੋਲਣ ਦੀ ਥਾਂ ਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਆ ਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਭਵਿੱਖ ਸੁਰੱਖਿਤ ਕਰਨ  ਕਿਉਂਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨੈਸ਼ਨਲ ਤੇ ਇੰਟਰਨੈਸ਼ਨਲ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਹੀ ਗਜਟਿਡ ਅਫਸਰਾਂ ਦੀਆਂ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।