ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਫਤਿਹਗੜ੍ਹ ਸਾਹਿਬ ਪਹੁੰਚੇ

ਪੰਜਾਬ

ਫਤਹਿਗੜ੍ਹ ਸਾਹਿਬ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਧਾਰਮਿਕ ਸਜ਼ਾ ਭੁਗਤਣ ਅੱਜ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਨਿਭਾ ਰਹੇ ਹਨ। ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਇੱਥੇ ਪਹੁੰਚੇ ਹਨ।
ਸੁਖਬੀਰ ਸਿੰਘ ਬਾਦਲ ਨੂੰ ਫਤਿਹਗੜ੍ਹ ਸਾਹਿਬ ‘ਚ ਲਗਾਤਾਰ ਸੁਰੱਖਿਆ ਘੇਰੇ ‘ਚ ਰੱਖਿਆ ਗਿਆ ਹੈ। ਉਸ ਨੂੰ ਚਾਰੋਂ ਪਾਸਿਓਂ ਘੇਰਿਆ ਹੋਇਆ ਹੈ ਅਤੇ ਸੰਗਤ ਨੂੰ ਉਸ ਦੇ ਨੇੜੇ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਅੱਜ ਸੁਖਬੀਰ ਬਾਦਲ ਸੇਵਾਦਾਰ ਦਾ ਪਹਿਰਾਵਾ ਪਾ ਕੇ, ਹੱਥ ਵਿੱਚ ਬਰਛਾ ਫੜ ਕੇ ਅਤੇ ਗਲ ਵਿੱਚ ਤਖ਼ਤੀ ਲਟਕਾ ਕੇ ਇੱਥੇ ਇੱਕ ਘੰਟਾ ਕੀਰਤਨ ਸੁਣਨਗੇ ਅਤੇ ਭਾਂਡੇ ਵੀ ਸਾਫ਼ ਕਰਨਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।