ਚੰਡੀਗੜ੍ਹ, 8 ਦਸੰਬਰ, ਦੇਸ਼ ਕਲਿੱਕ ਬਿਓਰੋ :
ਹਰਿਆਣਾ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਸ਼ਾਹਬਾਦ ਦੇ ਪਿੰਡ ਯਾਰਾ ਵਿੱਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਪਤੀ, ਪਤਨੀ, ਉਸਦਾ ਬੇਟਾ ਤੇ ਨੂੰਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਜ਼ੁਰਗ ਜੋੜੇ ਦੀ ਗਰਦਨ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਹਨ। ਇਹ ਘਟਨਾ ਉਸ ਸਮੇਂ ਹੋਈ ਜਦੋਂ ਆਪਣੇ ਆਪਣੇ ਕਮਰੇ ਵਿੱਚ ਸੋ ਰਹੇ ਸਨ।
ਇਸ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ। ਜਦੋਂ ਪਰਿਵਾਰ ਦਾ ਕੋਈ ਵੀ ਮੈਂਬਰ ਘਰ ਤੋਂ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੇ ਸੂਚਨਾ ਪੁਲਿਸ ਨੂੰ ਦਿੱਤੀ। ਪਰਿਵਾਰ ਦੇ ਦੋ ਮੈਂਬਰ ਖੂਨ ਨਾਲ ਲਥਪਥ ਹਾਲਤ ਵਿੱਚ ਮਿਲੇ। ਮ੍ਰਿਤਕ ਦੀ ਪਹਿਚਾਣ ਯਾਰਾ ਪਿੰਡ ਦੇ ਰਹਿਣ ਵਾਲੇ ਨੈਬ ਸਿੰਘ, ਉਸਦੀ ਪਤਨੀ ਇਮਰਿਤ ਕੌਰ, ਬੇਟਾ ਦੁਸ਼ਯੰਤ, ਨੂੰਹ ਅਮ੍ਰਿਤ ਕੌਰ ਵਜੋਂ ਹੋਈ ਹੈ। ਜਦੋਂ ਕਿ ਨੈਬ ਸਿੰਘ ਦੇ ਪੋਤਾ ਕੇਸ਼ਵ ਜ਼ਖਮੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।