ਸ਼ੰਭੂ: 8 ਦਸੰਬਰ, ਦੇਸ਼ ਕਲਿੱਕ ਬਿਓਰੋ
ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਫਿਰ ਦਿੱਲੀ ਵੱਲ ਮਾਰਚ ਕਰਨਗੇ।
101 ਕਿਸਾਨਾਂ ਦਾ ਜੱਥਾ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਸ਼ੁਰੂ ਕਰੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿਸਾਨਾਂ ਦਾ ਜਥਾ 6 ਦਸੰਬਰ ਨੂੰ ਦਿੱਲੀ ਵੱਲ ਰਵਾਨਾ ਹੋਇਆ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸ਼ੰਭੂ ਸਰਹੱਦ ‘ਤੇ ਅੱਗੇ ਵਧਣ ਤੋਂ ਰੋਕ ਦਿੱਤਾ ਸੀ।ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਵਿੱਚ ਘੱਟੋ-ਘੱਟ 16 ਕਿਸਾਨ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਲੀ ਮਾਰਚ ਦੋ ਦਿਨਾਂ ਲਈ ਰੋਕ ਦਿੱਤਾ ਸੀ।
ਕਿਸਾਨਾਂ ਦਾ ਜੱਥਾ ਅੱਜ ਫਿਰ ਦਿੱਲੀ ਵੱਲ ਕੂਚ ਕਰੇਗਾ