ਪਟਿਆਲਾ, 8 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਪੰਜਾਬ ਪੁਲਿਸ, ਹਰਿਆਣਾ ਪੁਲਿਸ ਅਤੇ ਡੀਸੀ ਅੰਬਾਲਾ ਵੱਲੋਂ ਕਿਸਾਨ ਆਗੂਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਜੀਆਈ ਪਟਿਆਲਾ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅੰਬਾਲਾ ਪਰਥ ਗੁਪਤਾ, ਐਸ ਐਸ ਪੀ ਅੰਬਾਲਾ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਨਾਲ ਜੁੜੇ ਮਸਲਿਆਂ ਉਤੇ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਅੰਬਾਲਾ ਦੀ ਡਿਪਟੀ ਕਮਿਸ਼ਨਰ ਪਰਥ ਗੁਪਤਾ ਨੇ ਕਿਹਾ ਕਿਸਾਨ ਆਗੂਆਂ ਨਾਲ ਮਸਲੇ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿੱਚ ਉਹ ਅਜੇ ਮੀਟਿੰਗ ਵਿੱਚ ਕੀ ਹੋਇਆ ਇਸ ਸਬੰਧੀ ਅਜੇ ਕੁਝ ਨਹੀਂ ਕਹਿ ਸਕਦੇ, ਹੋਰ ਜਦੋਂ ਗੱਲ ਅੱਗੇ ਵਧੇਗੀ ਤਾਂ ਦੱਸਣਗੇ।
ਡੀਆਈਜੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਨਾਲ ਬਹੁਤ ਹੀ ਵਿਸਥਾਰਪੂਰਵਕ ਗੱਲਬਾਤ ਹੋਈ। ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ ਹੈ ਅਤੇ ਭਵਿੱਖ ਵਿੱਚ ਹੋਰ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।
ਐਸਐਸਪੀ ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ। ਮੀਟਿੰਗ ਵਿੱਚ ਕਈ ਅਧਿਕਾਰੀ ਮੌਜੂਦ ਸਨ।