ਚੰਡੀਗੜ੍ਹ: 8 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਕਿਸਾਨਾਂ ਨੇ ਅੱਜ ਇੱਕ ਵਾਰ ਫਿਰ ਤੋਂ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਸ਼ੁਰੂ ਕੀਤਾ ਹੈ। ਕਿਸਾਨਾਂ ਦੇ ਜਥੇ ਵਿੱਚ 101 ਕਿਸਾਨ ਪੈਦਲ ਦਿੱਲੀ ਲਈ ਰਵਾਨਾ ਹੋਏ ਹਨ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਇਸ ਤੋਂ ਬਾਅਦ ਅੱਗੇ ਵਧਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨਾਂ ਨੇ ਅੱਥਰੂ ਗੈਸ ਤੋਂ ਬਚਾਅ ਲਈ ਮਾਸਕ ਲਗਾਏ ਹੋਏ ਹਨ। ਪਰਸੋਂ ਹਰਿਅਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਸਨ ਅਤੇ ਕਈ ਕਿਸਾਨ ਜ਼ਖਮੀ ਵੀ ਹੋ ਗਏ ਸਨ। ਪਰ ਅੱਜ ਹਰਿਆਣਾ ਪੁਲਿਸ ਵੱਲੋਂ ਪਿਛਲੇ ਦਿਨਾਂ ਨਾਲੋਂ ਵੱਖਰਾ ਵਤੀਰਾ ਸ਼ੁਰੂ ਕੀਤਾ ਹੈ। ਕਿਸਾਨਾਂ ਨੂੰ ਪੁਲਿਸ ਵੱਲੋਂ ਪਹਿਲਾਂ ਚਾਹ ਪਿਲਾਈ ਗਈ ਅਤੇ ਫਿਰ ਅੱਥਰੂ ਗੈਸ ਦੇ ਗੋਲੇ ਸ਼ੁਰੂ ਹੋ ਗਏ ਹਨ।
ਸ਼ੰਭੂ ਬਾਰਡਰ ਤੋਂ ਤੁਰੇ ਕਿਸਾਨੀ ਜੱਥੇ ‘ਤੇ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਸ਼ੁਰੂ, ਸਥਿਤੀ ਤਣਾਅਪੂਰਨ