ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ :
ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ ਹੈ। ਅੱਜ ਅੰਮ੍ਰਿਤਸਰ ਵਿਖੇ ਹੋਈ ਇਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਦਲ ਸੁਧਾਰ ਲਹਿਰ ਭੰਗ ਕਰ ਦਿੱਤੀ ਗਈ। ਹੁਣ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਕਈ ਆਗੂਆਂ ਨੇ ਬਾਗੀ ਹੁੰਦੇ ਹੋਏ ਅਕਾਲੀ ਦਲ ਸੁਧਾਰ ਲਹਿਰ ਬਣਾਈ ਗਈ ਸੀ। ਸੁਧਾਰ ਲਹਿਰ ਵੱਲੋਂ ਹੀ ਸ੍ਰੀ ਅਕਾਲ ਤਖਤ ਉਤੇ ਸੁਖਬੀਰ ਬਾਦਲ ਸਮੇਤ ਹੋਰਨਾਂ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਸਮੇਤ ਹੋਰਨਾਂ ਸਾਬਕਾ ਅਕਾਲੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇ।
ਬੀਬੀ ਜੰਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਮੰਨਦੇ ਹੋਏ ਇਹ ਫੈਸਲਾ ਲਿਆ ਹੈ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਤੌਰ ਅਕਾਲੀ ਦਲ ਕੰਮ ਕਰਾਂਗੇ। ਅਸੀਂ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਾਂਗੇ।