ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਪੁਲਿਸ ਨੇ 35 ਕਰੋੜ ਰੁਪਏ ਮੁੱਲ ਦੀ 5 ਕਿਲੋ 100 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਤਸਕਰ ਫੌਰਚੂਨਰ ਕਾਰ ਵਿੱਚ ਸਫਰ ਕਰ ਰਿਹਾ ਸੀ। ਪੁਲਿਸ ਨੇ ਲੋਹਾਰਕਾ ਰੋਡ ’ਤੇ ਨਾਕਾਬੰਦੀ ਦੌਰਾਨ ਇਸ ਤਸਕਰ ਨੂੰ ਗ੍ਰਿਫ਼ਤਾਰ ਕੀਤਾ।
ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਦਾ ਡਰਾਈਵਰ ਹੈ। ਗ੍ਰਿਫ਼ਤਾਰ ਸ਼ਖ਼ਸ ਦੀ ਪਛਾਣ ਗੁਰਵੀਰ ਸਿੰਘ ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਸੀਆਈਏ ਸਟਾਫ ਨੇ ਇਹ ਕਾਰਵਾਈ ਕੀਤੀ ਹੈ।
ਗੁਰਵੀਰ ਸਿੰਘ ਨੇ ਦੱਸਿਆ ਕਿ ਉਹ ਇਸ ਹੈਰੋਇਨ ਦੀ ਖੇਪ ਨੂੰ ਅੰਮ੍ਰਿਤਸਰ ਬਾਰਡਰ ਤੋਂ ਲੈ ਕੇ ਫਿਰੋਜ਼ਪੁਰ ਜਾ ਰਿਹਾ ਸੀ। ਪਰ ਰਸਤੇ ਵਿੱਚ ਹੀ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਇਸ ਖੇਪ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 35 ਕਰੋੜ ਰੁਪਏ ਮੰਨੀ ਗਈ ਹੈ।
ਪੁਲਿਸ ਨੇ ਮਾਮਲੇ ਦੀ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸਿਵਲ ਸਰਜਨ ਦਾ ਡਰਾਈਵਰ 35 ਕਰੋੜ ਰੁਪਏ ਦੀ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ