ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤਾ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਅਜਿਹੇ ਕੇਸ ਪਹਿਲਾਂ ਹੀ ਅਦਾਲਤ ਵਿੱਚ ਚੱਲ ਰਹੇ ਹਨ, ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਸਰਬ-ਉੱਚ ਅਦਾਲਤ ਨੇ ਅੱਗੇ ਕਿਹਾ ਕਿ ਪਟੀਸ਼ਨ ਦਾਇਰ ਕਰਕੇ ਇਹ ਪ੍ਰਭਾਵ ਪੈਦਾ ਕੀਤਾ ਜਾ ਰਿਹਾ ਹੈ ਕਿ ਕੋਈ ਵਿਅਕਤੀ ਇੱਥੇ ਸਿਰਫ਼ ਲੋਕ ਦਿਖਾਵਾ ਕਰਨ ਅਤੇ ਪ੍ਰਚਾਰ ਲਈ ਕੇਸ ਦਰਜ ਕਰਨ ਆਇਆ ਹੈ। ਜੇਕਰ ਤੁਸੀਂ ਪਹਿਲਾਂ ਤੋਂ ਚੱਲ ਰਹੀ ਪਟੀਸ਼ਨ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹੋ, ਤਾਂ ਤੁਹਾਡਾ ਸੁਆਗਤ ਹੈ। ਇਹ ਪਟੀਸ਼ਨ ਜਲੰਧਰ ਦੇ ਰਹਿਣ ਵਾਲੇ ਗੌਰਵ ਲੂਥਰਾ ਨੇ ਦਾਇਰ ਕੀਤੀ ਸੀ।
ਸੁਪਰੀਮ ਕੋਰਟ ਵਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਾਇਰ ਪਟੀਸ਼ਨ ਰੱਦ