ਕਿਸਾਨ ਅੱਜ ਸ਼ੰਭੂ ਬਾਰਡਰ ’ਤੇ ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ

ਪੰਜਾਬ

ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈਕੇ ਇੱਕ ਵਾਰ ਫਿਰ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ’ਤੇ ਅੱਜ (9 ਦਸੰਬਰ) ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਿੱਲੀ ਕੂਚ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਕ ਦਿਨ ਪਹਿਲਾਂ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਨਹੀਂ ਦਿੱਤਾ। ਇਸ ਤੋਂ ਬਾਅਦ, ਸ਼ੰਭੂ ਬਾਰਡਰ ’ਤੇ ਅੰਬਾਲਾ ਦੇ ਡੀਸੀ ਅਤੇ ਐਸਪੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਮਿਲ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ।
ਕਿਸਾਨ ਆਗੂ ਸਰਵਨ ਪੰਧੇਰ ਨੇ ਦੱਸਿਆ ਕਿ ਹਰਿਆਣਾ ਪ੍ਰਸ਼ਾਸਨ ਨੇ ਇਕ ਦਿਨ ਦੀ ਮੋਹਲਤ ਮੰਗੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 9 ਦਸੰਬਰ ਨੂੰ ਪਾਣੀਪਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਹੈ। ਉਸ ਤੋਂ ਬਾਅਦ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਦਿੱਲੀ ਜਾਣ ਦੀ ਇਜਾਜ਼ਤ ਦੇਣ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਦੂਜੇ ਪਾਸੇ, ਪੰਜਾਬ ਦੇ ਗੌਰਵ ਲੂਥਰਾ ਨੇ ਸੁਪਰੀਮ ਕੋਰਟ ’ਚ ਬਾਰਡਰ ਖੋਲ੍ਹਣ ਦੀ ਮੰਗ ਕਰਦਿਆਂ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਕੋਰਟ ਨੂੰ ਬੇਨਤੀ ਕੀਤੀ ਗਈ ਹੈ ਕਿ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਜਾਵੇ ਕਿ ਬਾਰਡਰ ਖੋਲ੍ਹੇ ਜਾਣ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬਾਰਡਰ ਬੰਦ ਕਰਨਾ ਮੌਲਿਕ ਅਧਿਕਾਰਾਂ ਦਾ ਉਲੰਘਣ ਹੈ।ਸੂਤਰਾਂ ਮੁਤਾਬਕ ਸੁਪਰੀਮ ਕੋਰਟ ਅੱਜ ਇਸ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।