ਕੋਲਕਾਤਾ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਬੰਬ ਧਮਾਕੇ ਦੀ ਘਟਨਾ ਵਾਪਰੀ ਹੈ। ਇਸ ਘਟਨਾ ‘ਚ 3 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ‘ਚ ਜੁਟੀ ਹੈ। ਪੁਲਿਸ ਅਨੁਸਾਰ ਇੱਕ ਘਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦੇਸੀ ਬੰਬ ਬਣਾਏ ਜਾ ਰਹੇ ਸਨ। ਉਸੇ ਸਮੇਂ ਬੰਬ ਧਮਾਕਾ ਹੋਇਆ ਅਤੇ 3 ਲੋਕਾਂ ਦੀ ਜਾਨ ਚਲੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਖੈਰਤਲਾ ਦੇ ਰਹਿਣ ਵਾਲੇ ਮਾਮੂਨ ਮੁੱਲਾ ਦੇ ਘਰ ਐਤਵਾਰ ਦੇਰ ਰਾਤ ਨਾਜਾਇਜ਼ ਬੰਬ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਬੰਬ ਧਮਾਕਾ ਹੋਇਆ। ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਬੰਬ ਬਣਾਉਣ ਦਾ ਸਮਾਨ ਵੀ ਬਰਾਮਦ ਕੀਤਾ ਹੈ।
ਘਰ ‘ਚ ਦੇਸੀ ਬੰਬ ਬਣਾਉਦੇ ਸਮੇਂ ਧਮਾਕਾ, 3 ਲੋਕਾਂ ਦੀ ਮੌਤ