ਪੰਜਾਬ ‘ਚ ਮੀਂਹ ਕਾਰਨ ਠੰਢ ਵਧੀ, ਧੁੰਦ ਦਾ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ਨੂੰ ਮੀਂਹ ਪਿਆ।ਇਸ ਹਲਕੀ ਬਾਰਸ਼ ਕਾਰਨ ਠੰਢ ਵਧ ਗਈ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 2.6 ਡਿਗਰੀ ਦੀ ਕਮੀ ਦਰਜ ਕੀਤੀ ਗਈ। ਇਹ ਗਿਰਾਵਟ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਵਿੱਚ ਧੁੰਧ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਵੀ ਬਣੀ ਹੋਈ ਹੈ।
ਅਸਲ ਵਿੱਚ, ਪੱਛਮੀ ਗੜਬੜੀ ਸਰਗਰਮ ਹੈ। ਜਿਸਦੇ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਨੂੰ ਬਾਰਿਸ਼ ਅਤੇ ਬਰਫਬਾਰੀ ਦਰਜ ਕੀਤੀ ਗਈ। ਇਸ ਨਾਲ ਪੰਜਾਬ ਦੇ ਤਾਪਮਾਨ ਵਿੱਚ ਕਮੀ ਹੋਈ ਹੈ। ਇਸ ਪੱਛਮੀ ਗੜਬੜੀ ਦੇ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਘਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਵਿੱਚ ਧੁੰਧ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਧ ਲਈ ਸਿਰਫ਼ ਅੱਜ ਤੱਕ ਦਾ ਹੀ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡੀਆਂ ਹਵਾਵਾਂ ਚਲਗੀਆਂ। ਪੰਜਾਬ-ਚੰਡੀਗੜ੍ਹ ਨਾਲ ਲੱਗਦੇ ਪਹਾੜੀ ਜ਼ਿਲਿਆਂ ਵਿੱਚ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਜਿਸਦੇ ਕਾਰਨ ਠੰਡੀ ਹੋਰ ਵਧੇਗੀ। 11 ਦਸੰਬਰ ਤੋਂ ਬਾਅਦ ਮੌਸਮ ਵਿਭਾਗ ਨੇ ਕੋਲਡ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।