ਤਲਵੰਡੀ ਸਾਬੋ, 9 ਦਸੰਬਰ, ਦੇਸ਼ ਕਲਿੱਕ ਬਿਓਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤਣ ਲਈ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਸਖਤ ਸੁਰੱਖਿਆ ਪਹਿਰੇ ਹੇਠ ਸੁਖਬੀਰ ਬਾਦਲ ਨੇ ਸ੍ਰੀ ਦਮਦਮਾ ਸਾਹਿਬ ਵਿਖੇ ਗਲ ‘ਚ ਤਖ਼ਤੀ ਪਾ ਕੇ ਪਹਿਰੇਦਾਰ ਵਜੋਂ ਸੇਵਾ ਨਿਭਾਈ ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਸਮੇਤ ਉਸ ਸਮੇਂ ਦੇ ਅਕਾਲੀ ਮੰਤਰੀਆਂ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ।
Published on: ਦਸੰਬਰ 9, 2024 10:31 ਪੂਃ ਦੁਃ