ਸ਼ੰਭੂ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਅੱਜ ਮੰਗਲਵਾਰ ਨੂੰ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ।
ਕਿਸਾਨ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਨੂੰ 13 ਦਸੰਬਰ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ ‘ਚ 13 ਤਰੀਕ ਨੂੰ ਵੱਡੇ ਸਮਾਗਮ ਹੋਣਗੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਹੀ ਸਾਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਖੇਤਰ ਵਿੱਚ ਵੀ ਸਰਹੱਦ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ।
ਕਿਸਾਨਾਂ ਨੇ ਫਿਰ ਕੀਤਾ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਦਾ ਐਲਾਨ