ਡਾ: ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਸਿੱਖਿਆ \ ਤਕਨਾਲੋਜੀ ਪੰਜਾਬ

ਅੰਮ੍ਰਿਤਸਰ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੂੰ 23 ਦਿਨਾਂ ਬਾਅਦ 11ਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਇਸ ਤੋਂ ਪਹਿਲਾਂ ਡਾ: ਜਸਪਾਲ ਸਿੰਘ ਉਪ ਕੁਲਪਤੀ ਸਨ ਪਰ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਡਾ: ਕਰਮਜੀਤ ਸਿੰਘ ਨੂੰ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ।ਉਹ ਜਲਦੀ ਹੀ ਆਪਣਾ ਅਹੁਦਾ ਸੰਭਾਲਣਗੇ।


ਡਾ: ਕਰਮਜੀਤ ਸਿੰਘ ਇਸ ਤੋਂ ਪਹਿਲਾਂ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਬਾਨੀ ਵਾਈਸ ਚਾਂਸਲਰ ਸਨ। ਉਹ 3 ਸਤੰਬਰ 2020 ਤੋਂ ਹੁਣ ਤੱਕ ਉੱਥੇ ਸੇਵਾ ਨਿਭਾਅ ਰਹ ਸਨ। 38 ਸਾਲਾਂ ਦੇ ਅਧਿਆਪਨ ਦੇ ਤਜ਼ਰਬੇ ਵਾਲੇ ਡਾ: ਕਰਮਜੀਤ ਸਿੰਘ ਨੂੰ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਕਾਰਜਭਾਰ ਸੌਂਪਿਆ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।