ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਸੁਪਰੀਮੋ, ਬੇਮਿਸਾਲ ਅਤੇ ਪ੍ਰੇਰਨਾਦਾਇਕ ਹਸਤੀ ਤਿਆਗ ਦੀ ਮੂਰਤ ਅਤੇ ਕਾਂਗਰਸ ਪਾਰਟੀ ਨੂੰ ਕਠਿਨ ਸਮੇਂ ਵਿੱਚ ਅਗਵਾਈ ਪ੍ਰਦਾਨ ਕਰਕੇ ਸਫ਼ਲਤਾ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਵਾਲੀ ਸ੍ਰੀਮਤੀ ਸੋਨੀਆ ਗਾਂਧੀ ਨੂੰ ਉਹਨਾਂ ਦੇ ਜਨਮ ਦਿਨ ਤੇ ਹਾਰਦਿਕ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਵਾਹਿਗੁਰੂ ਜੀ ਅੱਗੇ ਉਹਨਾਂ ਦੀ ਲੰਬੀ ਸਿਹਤਯਾਬੀ ਦੀ ਅਰਦਾਸ ਕੀਤੀ ਤਾਂ ਕਿ ਉਹ ਕਾਂਗਰਸ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਸਾਡਾ ਸਭ ਦਾ ਮਾਰਗਦਰਸ਼ਨ ਕਰਦੇ ਰਹਿਣ ਇਸ ਮੌਕੇ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਵੀ ਹਾਜ਼ਰ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁਰਾਣੇ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ
Published on: ਦਸੰਬਰ 10, 2024 10:37 ਪੂਃ ਦੁਃ