ਜਲੰਧਰ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਰੰਗਲਾ ਪੰਜਾਬ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਪੁੱਜੇ। ਇਸ ਮੁਹਿੰਮ ਤਹਿਤ ਜਲੰਧਰ ਦੇ ਬਿਆਸ ਪਿੰਡ ਵਿੱਚ ਪੈਦਲ ਮਾਰਚ ਕੱਢਿਆ ਗਿਆ। ਇਹ ਮਾਰਚ ਬਿਆਸ ਪਿੰਡ ਤੋਂ ਕਰਤਾਰਪੁਰ ਤੱਕ ਚੱਲੇਗਾ।
ਮਾਰਚ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕ ਪੈਦਲ ਹੀ ਕਰਤਾਰਪੁਰ ਜਾਣਗੇ। ਉਕਤ ਮੁਹਿੰਮ ਵਿੱਚ ਕਈ ਬਜ਼ੁਰਗਾਂ ਨੇ ਵੀ ਭਾਗ ਲਿਆ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚਾਰ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਔਰਤਾਂ ਹਰ ਘਰ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਨਸ਼ਾ ਛੁਡਾਊ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਔਰਤਾਂ ਨੇ ਨਸ਼ੇ ਦੀ ਸਮੱਸਿਆ ਨੂੰ 80% ਘਟਾ ਦਿੱਤਾ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਜਲੰਧਰ ਪਹੁੰਚੇ, ਪੈਦਲ ਮਾਰਚ ‘ਚ ਲਿਆ ਹਿੱਸਾ