ਰਣਜੀਤ ਸਿੰਘ ਢੱਡਰੀਆਂਵਾਲੇ ਵਾਲੇ ਖਿਲਾਫ ਕਤਲ ਤੇ ਬਲਾਤਕਾਰ ਦਾ ਮਾਮਲਾ ਦਰਜ

ਪੰਜਾਬ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ :

ਰਣਜੀਤ ਸਿੰਘ ਢੱਢਰੀਆਂਵਾਲੇ ਖਿਲਾਫ ਕਤਲ ਅਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਅੱਜ ਪੰਜਾਬ ਦੇ ਡੀਜੀਪੀ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਸਿੱਖ ਪ੍ਰਚਾਰਥ ਰਣਜੀਤ ਸਿੰਘ ਢੱਡਰੀਆਂਵਾਲੇ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਾਲ 2012 ‘ਚ 28 ਸਾਲਾ ਲੜਕੀ ਦਾ ਕਤਲ ਹੋਣ ਜਾਣ ਤੋਂ ਬਾਅਦ ਉਸ ਦੇ ਭਰਾ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਦੋਸ਼ ਲੱਗੇ ਸਨ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਤੇ ਉਸ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਲੜਕੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲੱਗੇ ਸਨ। ਪੋਸਟਮਾਰਟਮ ਵਿਚ ਜ਼ਹਿਰ ਕਾਰਨ ਮੌਤ ਦਾ ਕਾਰਨ ਸਾਹਮਣੇ ਆਇਆ ਸੀ। ਜ਼ਿਕਰਯੋਗ ਹੈ ਕਿ ਇਹ ਲੜਕੀ ਕੈਥਲ ਤੋਂ ਪਰਿਵਾਰ ਨਾਲ ਇਥੇ ਆਈ ਸੀ। 22 ਅਪ੍ਰੈਲ 2012 ਨੂੰ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ।

ਸਾਲ 2012 ਵਿੱਚ ਪ੍ਰਮੇਸ਼ਰ ਦੁਆਰ ਇਕ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਵਾਬ ਤਲਬ ਕੀਤਾ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਸੀਨੀਅਰ ਆਈਪੀਐਸ ਦੀ ਅਗਵਾਈ ਵਾਲੀ ਸੀਬੀਆਈ ਜਾਂ ਐਸਆਈਟੀ ਰਾਹੀਂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।

ਦੂਜੇ ਪਾਸੇ ਇਨ੍ਹਾਂ ਇਲਜ਼ਾਮਾਂ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸਿਰੇ ਤੋਂ ਖਾਰਿਜ ਕੀਤਾ ਸੀ। ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਉਸ ਲੜਕੀ ਦੀ ਜਦੋਂ ਮੌਤ ਹੋਈ ਸੀ, ਮੈਂ ਵਿਦੇਸ਼ ਵਿੱਚ ਸੀ, ਨਾਲ ਉਸ ਲੜਕੀ ਵੱਲੋਂ ਗੁਰੂਘਰ ਚ ਨਹੀਂ ਸਗੋਂ ਬਾਹਰ ਜ਼ਹਿਰੀਲਾ ਪਦਾਰਥ ਨਿਗਲਿਆ ਗਿਆ। ਜਿਸ ਵਿੱਚ ਉਨ੍ਹਾਂ ਦਾ ਕੋਲ ਲੈਣਾ ਦੇਣਾ ਨਹੀਂ ਹੈ।

ਹਾਲਾਂਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦੱਸਿਆ ਗਿਆ ਹੈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।