ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਪਟੀਸ਼ਨਰ ਨੂੰ ਸੁਪਰੀਮ ਕੋਰਟ ਵਿੱਚ ਜਾ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ।
ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਸਨ। ਇਸ ਤੋਂ ਪਹਿਲਾਂ ਕੱਲ੍ਹ ਸੁਪਰੀਮ ਕੋਰਟ ਨੇ ਵੀ ਸ਼ੰਭੂ ਸਰਹੱਦ ਖੋਲ੍ਹਣ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।12:57 PM
ਹਾਈਕੋਰਟ ਵੱਲੋਂ ਸ਼ੰਭੂ-ਖਨੌਰੀ ਸਰਹੱਦ ਖੋਲ੍ਹਣ ਲਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ