ਕੁੱਲੂ, 10 ਦਸੰਬਰ, ਦੇਸ਼ ਕਲਿੱਕ ਬਿਓਰੋ :
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਇਕ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖਬਰ ਹੈ। ਇਸ ਹਾਦਸੇ ਵਿੱਚ ਕਈ ਵਿਅਕਤੀਆਂ ਦੀ ਮੌਤ ਹੋਣ ਦਾ ਖਾਦਸਾ ਹੈ। ਅੱਜ ਸਵੇਰੇ ਇਕ ਨਿੱਜੀ ਬੱਸ ਕਰਸੋਗ ਵੱਲ ਜਾ ਰਹੀ ਸੀ, ਇਸ ਦੌਰਾਨ ਸ਼ਕੇਲੜ ਦੇ ਨੇੜੇ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ।
ਇਸ ਹਾਦਸੇ ਦਾ ਪਤਾ ਚਲਦਿਆਂ ਸਥਾਨਕ ਲੋਕ ਮਦਦ ਲਈ ਮੌਕੇ ਉਤੇ ਪਹੁੰਚ ਗਈ। ਲੋਕਾਂ ਨੇ ਜ਼ਖਮੀਆਂ ਨੂੰ ਆਪਣੀ ਪਿੱਠ ਉਤੇ ਉਠਾ ਕੇ ਉਪਰ ਲਿਆਂਦਾ ਤੇ ਬਾਅਦ ਵਿੱਚ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 25 ਲੋਕ ਸਵਾਰ ਸਨ।
ਖਬਰ ਮਿਲਦਿਆਂ ਹੀ ਪੁਲਿਸ ਟੀਮ ਵੀ ਮੌਕੇ ਉਤੇ ਪਹੁੰਚ ਗਈ। ਪੁਲਿਸ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਬਚਾਅ ਕਾਰਚ ਸ਼ੁਰੂ ਕਰ ਦਿੱਤੇ ਗਏ। ਇਸ ਹਾਦਸੇ ਵਿੱਚ ਬੱਸ ਡਰਾਈਵਰ ਦੀ ਮੌਤ ਹੋਣ ਦੀ ਖਬਰ ਹੈ।