ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਰਣਨੀਤੀ ਬਣਾਏਗੀ। ਚੋਣਾਂ ਨੂੰ ਲੈ ਕੇ ‘ਆਪ’ ਦੀ ਪਹਿਲੀ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹਿਣਗੇ।
ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੀਆਂ ਸਕਰੀਨਿੰਗ ਕਮੇਟੀਆਂ ਦੇ ਮੈਂਬਰਾਂ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ। ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਗੇ ਉਮੀਦਵਾਰ ਖੜ੍ਹੇ ਕਰਕੇ ਵੱਡੀ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਦਿੱਲੀ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਬੂਸਟਰ ਮਿਲ ਸਕੇ।