ਮੋਗਾ, 10 ਦਸੰਬਰ, ਦੇਸ਼ ਕਲਿਕ ਬਿਊਰੋ :
ਮੋਗਾ ਵਿਖੇ ਪੁਲਸ ਨੇ ਹਨੀਟ੍ਰੈਪ ਮਾਮਲੇ ‘ਚ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਉਸ ਦੇ ਹੋਰ ਸਾਥੀਆਂ ਦੀ ਭਾਲ ਕਰ ਰਹੀ ਹੈ। ਮੁਲਜ਼ਮਾਂ ਨੇ ਉਸ ਵਿਅਕਤੀ ਨੂੰ ਮਿਲਣ ਦੇ ਬਹਾਨੇ ਬੁਲਾ ਕੇ ਉਸ ਦੀ ਨਗਨ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਅਤੇ 2 ਲੱਖ ਰੁਪਏ ਦੀ ਮੰਗ ਕੀਤੀ।
ਡੀਐਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਰਾਜੇਆਣਾ ਦੇ ਵਸਨੀਕ ਹਰਜੀਵਨ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਨਵਦੀਪ ਕੌਰ ਵਾਸੀ ਬਾਘਾ ਪੁਰਾਣਾ ਨਾਲ ਦੋਸਤੀ ਹੋਈ ਸੀ। ਉਸਨੇ ਮੈਨੂੰ ਮਿਲਣ ਲਈ ਬੁਲਾਇਆ ਸੀ।
ਹਰਜੀਵਨ ਸਿੰਘ ਨੇ ਦੱਸਿਆ ਕਿ ਜਦੋਂ ਮੈਂ ਉਸ ਨੂੰ ਮਿਲਣ ਗਿਆ ਤਾਂ ਉਸ ਦੇ ਹੋਰ ਦੋਸਤ ਵੀ ਉੱਥੇ ਆ ਗਏ ਅਤੇ ਉਨ੍ਹਾਂ ਨੇ ਜ਼ਬਰਦਸਤੀ ਮੇਰੀ ਨੰਗਨ ਵੀਡੀਓ ਬਣਾ ਲਈ।ਇਸ ਤੋਂ ਬਾਅਦ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਗੂਗਲ ਪੇ ਤੋਂ 16 ਹਜ਼ਾਰ ਰੁਪਏ ਕਢਵਾ ਲਏ। ਮੁਲਜ਼ਮਾਂ ਨੇ ਪੀੜਤ ਦੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਅਤੇ 2 ਲੱਖ ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
Published on: ਦਸੰਬਰ 10, 2024 12:01 ਬਾਃ ਦੁਃ