ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਾਲ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਮੀਡੀਆ ਵਿੱਚ ਚੱਲ ਰਹੀਆਂ ਉਨ੍ਹਾਂ ਸਾਰੀਆਂ ਚਰਚਾਵਾਂ ਨੂੰ ਰੱਦ ਕਰ ਦਿੱਤਾ ਜਿੰਨਾ ਵਿੱਚ ਕਿਹਾ ਜਾ ਰਿਹਾ ਸੀ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਿੱਚਕਾਰ ਸਮਝੌਤਾ ਹੋ ਸਕਦਾ ਹੈ। ਮੀਡੀਆ ਵਿੱਚ ਖਬਰ ਆਈ ਸੀ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਉਤੇ ਗੱਲਬਾਤ ਕਰੀਬ ਫਾਈਨਲ ਉਤੇ ਪਹੁੰਚਣ ਵਾਲੀ ਹੈ। 15 ਸੀਟ ਕਾਂਗਰਸ ਦੇ ਹਿੱਸੇ ਆ ਰਹੀਆਂ ਹਨ ਅਤੇ 1-2 ਸੀਟਾਂ ਹੋਰ ਇੰਡੀਆ ਗਰੁੱਪ ਦੀ ਪਾਰਟੀਆਂ ਨੂੰ ਮਿਲਣਗੀਆਂ। ਬਾਕੀ ਸੀਟਾਂ ਉਤੇ ਆਮ ਆਦਮੀ ਪਾਰਟੀ ਚੋਣ ਲੜੇਗੀ।