ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਦੋ ਦਿਨ ਭੁਗਤਣਗੇ ਧਾਰਮਿਕ ਸਜ਼ਾ

ਪੰਜਾਬ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ, ਦੇਸ਼ ਕਲਿਕ ਬਿਊਰੋ :
ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ ਸਜ਼ਾ ਭੁਗਤਣਗੇ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਚੌਲਾ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ। ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਹਰ ਥਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਸੀ। ਸਾਰਿਆਂ ਦੀ ਜਾਂਚ ਕਰਕੇ ਅੰਦਰ ਭੇਜਿਆ ਗਿਆ।ਇਸ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ।

Published on: ਦਸੰਬਰ 11, 2024 11:29 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।