ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਏਜੰਸੀ NIA ਨੇ ਪੰਜਾਬ ‘ਚ ਸਵੇਰੇ ਸਵੇਰੇ ਛਾਪੇਮਾਰੀ ਕੀਤੀ ਹੈ।ਅੱਜ ਬੁੱਧਵਾਰ ਸਵੇਰੇ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਬਠਿੰਡਾ ਰੋਡ ਬਾਈਪਾਸ ਗ੍ਰੀਨ ਐਵੇਨਿਊ ਦੇ ਇੱਕ ਘਰ ਵਿੱਚ ਛਾਪਾ ਮਾਰਿਆ ਗਿਆ ਹੈ। ਪਤਾ ਲੱਗਿਆ ਹੈ ਕਿ NIA ਨਸ਼ਾ ਤਸਕਰਾਂ ਨੂੰ ਫੜਨ ਲਈ ਜਗ੍ਹਾ-ਜਗ੍ਹਾ ਛਾਪੇਮਾਰੀ ਕਰ ਰਹੀ ਹੈ। ਉਧਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਮਨਦੀਨ ਨਾਮਕ ਵਿਅਕਤੀ ਦੇ ਘਰ ’ਤੇ NIA ਵੱਲੋਂ ਛਾਪਾ ਮਾਰਿਆ ਗਿਆ ਹੈ, ਜੋ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਉਸ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਹੈ।
Published on: ਦਸੰਬਰ 11, 2024 10:05 ਪੂਃ ਦੁਃ