ਫਾਰਗ ਕੀਤੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾ ਨੂੰ ਤੁਰੰਤ ਜੁਆਇਨ ਕਰਾਇਆ ਜਾਵੇ : ਯੂਨੀਅਨ

ਪੰਜਾਬ

ਨੋਟੀਫਿਕੇਸ਼ਨ ਨੂੰ ਦੋ ਮਹੀਨੇ ਬੀਤ ਜਾਣ ਤੇ ਸਿਵਲ ਸਰਜਨਾਂ ਵੱਲੋਂ ਕੀਤਾ ਜਾ ਰਿਹਾ ਖੱਜਲ ਖੁਆਰ
ਚੰਡੀਗੜ੍ਹ,11, ਦਸੰਬਰ (ਮਲਾਗਰ ਖਮਾਣੋਂ) :

ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜਨਰਲ ਸਕੱਤਰ ਸ਼ਕੁੰਤਲਾ ਸਰੋਏ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦੇ ਕੰਮ ਕਰਨ ਦੀ ਉਮਰ ਹੱਦ 58 ਸਾਲ ਮਿੱਥੀ ਗਈ ਸੀ। ਜਿਸ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਜਿਲ੍ਹਾ ਸਿਵਲ ਸਰਜਨਾਂ ਵੱਲੋਂ ਜਿਨ੍ਹਾਂ ਵਰਕਰਾਂ ਦੀ ਉਮਰ 58 ਸਾਲ ਹੋ ਚੁੱਕੀ ਸੀ ਨੂੰ ਜਬਰੀ ਨੌਕਰੀ ਤੋਂ ਫਾਰਗ ਕੀਤਾ ਗਿਆ ਸੀ ।ਜਿਸ ਤੇ ਸਾਂਝੇ ਮੋਰਚੇ ਵੱਲੋਂ ਕੀਤੇ ਸੰਘਰਸ਼ ਦੇ ਦਬਾਅ ਸਦਕਾ ਸਿਹਤ ਮੰਤਰੀ ਨਾਲ ਸਾਂਝੇ ਮੋਰਚੇ ਦੀ ਹੋਈ ਪੈਨਲ ਮੀਟਿੰਗ ਵਿੱਚ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰਾਂ ਦੀ ਉਮਰ ਹੱਦ 58 ਤੋਂ 62 ਸਾਲ ਕੀਤੀ ਗਈ ।ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਐਚ/ਐਲ/ਐਚ407/92/2024/3ਸਿ/4/336ਮਿਤੀ 14/10/2024 ਨੂੰ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਤੇ ਸਮੂਹ ਸਿਵਲ ਸਰਜਨਾਂ ਨੂੰ ਜਾਰੀ ਕੀਤਾ ਗਿਆ। ਇਹਨਾਂ ਦੱਸਿਆ ਕਿ ਦੋ ਮਹੀਨੇ ਬੀਤ ਜਾਣ ਦੇ ਬਾਵਜ਼ੂਦ ਕਈ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਵੱਲੋਂ ਫਾਰਗ ਕੀਤੀਆਂ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੇਟੇਟਰਾਂ ਨੂੰ ਦੁਬਾਰਾ ਜੁਆਇਨ ਨਹੀਂ ਕਰਵਾਇਆ ਜਾ ਰਿਹਾ। ਅਤੇ ਜਾਣਬੁਝ ਕੇ ਵਰਕਰਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਹਨਾਂ ਆਗੂਆਂ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਤੋਂ ਜ਼ੋਰਦਾਰ ਮੰਗ ਕੀਤੀ ਕਿ ਜਿਨ੍ਹਾਂ ਸਿਵਲ ਸਰਜਨਾ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਮੁਤਾਬਿਕ ਫਾਰਗ ਵਰਕਰਾਂ ਨੂੰ ਅੱਜ ਤੱਕ ਜੁਆਇਨ ਨਹੀਂ ਕਰਾਇਆ ਗਿਆ। ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਵਰਕਰਾਂ ਨੂੰ ਤੁਰੰਤ ਜੁਆਇਨ ਕਰਾਇਆ ਜਾਵੇ ਇਹਨਾਂ ਕਿਹਾ ਕਿ ਜੇਕਰ ਵਰਕਰਾਂ ਨੂੰ ਦੁਬਾਰਾ ਜੁਆਇਨ ਨਹੀਂ ਕਰਾਇਆ ਜਾਂਦਾ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।