ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਮੀਦਵਾਰਾਂ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਾਸਤੇ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ 94, ਪਟਿਆਲਾ 56, ਅੰਮ੍ਰਿਤਸਰ 74 ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 200 ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਹੈ, ਜੋ ਅੱਜ ਸ਼ਾਮ ਤੱਕ ਕਰ ਦਿੱਤੇ ਜਾਣਗੇ।
ਅੰਮ੍ਰਿਤਸਰ : ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦੀ ਸੂਚੀ, ਪੜ੍ਹਨ ਲਈ ਇੱਥੇ ਕਲਿੱਕ ਕਰੋ
'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ ਇੱਕ ਅਹਿਮ ਵਿਸ਼ੇ 'ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ Live https://t.co/rQtv7XvbUc
— AAP Punjab (@AAPPunjab) December 11, 2024
Published on: ਦਸੰਬਰ 11, 2024 1:13 ਬਾਃ ਦੁਃ