ਕਿਸਾਨਾਂ ਦੇ ਸੋਸ਼ਲ ਮੀਡੀਆ ਪੇਜ ਕੀਤੇ ਬੰਦ, ਕਿਸਾਨ ਆਗੂ ਨੇ ਦਿੱਤੀ ਜਾਣਕਾਰੀ

ਸੋਸ਼ਲ ਮੀਡੀਆ ਪੰਜਾਬ

ਸ਼ੰਭੂ, 11 ਦਸੰਬਰ, ਦੇਸ਼ ਕਲਿਕ ਬਿਊਰੋ :
ਕਿਸਾਨ ਅੰਦੋਲਨ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟਾਂ (X, ਫੇਸਬੁੱਕ ਅਤੇ ਇੰਸਟਾਗ੍ਰਾਮ) ’ਤੇ ਸ਼ੇਅਰ ਕਰਦੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਹੁਣ ਉਨ੍ਹਾਂ ਦੇ ਸੋਸ਼ਲ ਮੀਡੀਆ ਪੇਜ ਬੰਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟਾਵਰ ਦੀ ਰੀਚ ਵੀ ਘਟਾ ਦਿੱਤੀ ਗਈ ਹੈ।
ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਜਦੋਂ ਉਹ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਪਾਉਣ ਲੱਗੇ, ਤਾਂ ਉਹ ਅਪਲੋਡ ਨਹੀਂ ਹੋਈ। ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਫੇਸਬੁੱਕ ਪੇਜ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦਾ ਪੇਜ ਵੀ ਬੰਦ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੀ ਇਹ ਸਭ ਕਰ ਰਹੀ ਹੈ। ਮੰਗਲਵਾਰ ਨੂੰ ਹੀ ਲੋਕਾਂ ਨੂੰ ਕਿਹਾ ਗਿਆ ਸੀ ਕਿ ਉਹ ਕਿਸਾਨਾਂ ਦੇ ਸਮਰਥਨ ਵਿੱਚ ਸੋਸ਼ਲ ਮੀਡੀਆ ’ਤੇ ਪੋਸਟਾਂ ਸ਼ੇਅਰ ਕਰਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।