ਰੇਲਗੱਡੀ ਹੇਠਾਂ ਆਉਣ ਕਾਰਨ ਪੰਜਾਬ ਪੁਲਿਸ ਦੇ ASI ਦੀ ਮੌਤ

ਪੰਜਾਬ

ਤਰਨਤਾਰਨ, 12 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਪੁਲਿਸ ਦੇ ਏਐਸਆਈ ਦੀ ਤਰਨਤਾਰਨ ਵਿੱਚ ਰੇਲਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਕਿਊ ਆਰ ਟੀ ਵਿੱਚ ਤੈਨਾਤ ਏਐਸਆਈ ਲਖਵਿੰਦਰ ਸਿੰਘ ਦੀ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨੇੜੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧ ਵਿੱਚ ਰੇਲਵੇ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਤਰਨਤਾਰਨ ਵਿੱਚ ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ਮ੍ਰਿਤਕ ਏਐਸਆਈ ਲਖਵਿੰਦਰ ਸਿੰਘ ਦੇ ਬੇਟਾ ਕਰਨਜੀਤ ਸਿੰਘ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵੇਰੇ ਸੈਰ ਕਰਨ ਤੋਂ ਬਾਅਦ ਪਿੰਡ ਕੱਕਾ ਕੰਡਿਆਲਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ। ਧੁੰਦ ਕਾਰਨ ਤਰਨਤਾਰਨ ਤੋਂ ਅੰਮ੍ਰਿਤਸਰ ਜਾ ਰਹੀ ਡੀ ਐਮ ਯੂ ਨਾਲ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਪਿਤਾ ਦੀ ਮੌਕੇ ਉਤੇ ਹੀ ਮੌਤ ਹੋ ਗਈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।