ਅੰਮ੍ਰਿਤਸਰ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਦਿੱਤੀ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਅੱਜ ਸ਼ੁੱਕਰਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਸੁਖਬੀਰ ਬਾਦਲ ਬਾਕੀ ਆਗੂਆਂ ਦੇ ਨਾਲ ਨਤਮਸਤਕ ਹੋ ਕੇ ਆਪਣੀ ਸਜ਼ਾ ਪੂਰੀ ਕਰਨਗੇ।
ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿੱਚ ਅਕਾਲੀ ਦਲ ਨੂੰ ਮੁੜ ਪੈਰਾਂ ਸਿਰ ਕਰਨ ਦੇ ਯਤਨ ਸ਼ੁਰੂ ਕੀਤੇ ਜਾਣਗੇ। ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਕੱਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਦਾ ਆਖਰੀ ਦਿਨ ਪੂਰਾ ਕਰਨ ਤੋਂ ਬਾਅਦ ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਹਨ।
Published on: ਦਸੰਬਰ 13, 2024 10:04 ਪੂਃ ਦੁਃ