ਬਲਵਿੰਦਰ ਸਿੰਘ ਭੈਰੋ ਮਾਜਰਾ, ਮਿਸਤਰੀ ਮਨਮੋਹਨ ਸਿੰਘ ਕਾਲਾ ਨੂੰ ਪ੍ਰਧਾਨ ਤੇ ਜਨਰਲ ਸਕੱਤਰ ਬਣੇ
ਸ੍ਰੀ ਚਮਕੌਰ ਸਾਹਿਬ,12 ਦਸੰਬਰ, ਦੇਸ਼ ਕਲਿੱਕ ਬਿਓਰੋ :
ਬਿਲਡਿੰਗ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦਾ ਚੋਣ ਇਜਲਾਸ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਜੱਟਪੁਰਾ, ਜਰਨੈਲ ਸਿੰਘ ਜੈਲਾ, ਦਲਵੀਰ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਹੋਇਆ। ਪ੍ਰੈਸ ਨੂੰ ਜਾਣਕਾਰੀ ਦਿੰਦਾ ਹੋਇਆ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਜੱਟਪੁਰਾ ਨੇ ਦੱਸਿਆ ਕਿ ਇਜਲਾਸ ਦੌਰਾਨ ਚੇਅਰਮੈਨ ਦਲਵੀਰ ਸਿੰਘ ਜਟਾਣਾ, ਵਾਈਸ ਚੇਅਰਮੈਨ ਅਜੈਬ ਸਿੰਘ ਸਮਾਣਾ, ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਸਿਮਰੂ ,ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਠੇਕੇਦਾਰ ,ਲਖਬੀਰ ਸਿੰਘ ਹਵਾਰਾ ਕਲਾਂ,ਗੁਲਾਬ ਚੰਦ ਚੌਹਾਨ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ, ਬਹਾਦਰ ਸਿੰਘ ਜਟਾਣਾ, ਜਗਮੀਤ ਸਿੰਘ,ਜਰਨਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਕੈਸ਼ੀਅਰ ਜਰਨੈਲ ਸਿੰਘ ਜੈਲਾ, ਉਪ ਕੈਸ਼ੀਅਰ ਗੁਰਮੇਲ ਸਿੰਘ, ਪ੍ਰੈਸ ਸਕੱਤਰ ਸਤਵਿੰਦਰ ਸਿੰਘ ਨੀਟਾ, ਮੁੱਖ ਸਲਾਹਕਾਰ ਮਲਾਗਰ ਸਿੰਘ,ਪ੍ਰਚਾਰ ਸਕੱਤਰ ਓਕਾਰ ਸਿੰਘ, ਕਮੇਟੀ ਮੈਂਬਰ ਰਘਵੀਰ ਸਿੰਘ, ਦਵਿੰਦਰ ਸਿੰਘ ਰਾਜੂ ਰਮੇਸ਼ ਕੁਮਾਰ ਕਾਕਾ, ਗੁਰਨਾਮ ਸਿੰਘ ਬਹਿਰਾਮਪੁਰ, ਜਸਵੀਰ ਸਿੰਘ ਜੱਸੀ ਆਦਿ ਨੂੰ। ਸਰਬਸੰਮਤੀ ਨਾਲ ਚੁਣੇ ਗਏ। ਅਜਲਾਸ ਵਿੱਚ ਸ੍ਰੀ ਵਿਸ਼ਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਚੇਅਰਮੈਨ ਜਗਤਿੰਦਰ ਸਿੰਘ ਬਾਵਾ, ਜਨਰਲ ਸਕੱਤਰ ਜਸਵਿੰਦਰ ਸਿੰਘ ਮੌਂਟੀ, ਡੀਐਮਐਫ ਦੇ ਪਰਮਜੀਤ ਸਿੰਘ ਤੋਂ ਇਲਾਵਾ ਜਸਵੰਤ ਸਿੰਘ, ਸੋਹਣ ਸਿੰਘ ,ਭੁਪਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਗਦੀਸ਼ ਸਿੰਘ, ਲਵਲੀ ਟੈਂਟ ਆਦਿ ਹਾਜਰ ਸਨ।