ਨਵੀਂ ਦਿੱਲੀ, 13 ਦਸੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ 6 ਸਕੂਲਾਂ ਨੂੰ ਅੱਜ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਈਮੇਲ ਮਿਲੇ। ਇਨ੍ਹਾਂ ਵਿੱਚ DPS, ਸਲਵਾਨ ਸਕੂਲ ਅਤੇ ਕੈਂਬਰਿਜ ਸਕੂਲ ਸ਼ਾਮਲ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਦੇ ਜਵਾਨ ਇਨ੍ਹਾਂ ਸਕੂਲਾਂ ਦੀ ਜਾਂਚ ਕਰਨ ਲਈ ਪਹੁੰਚ ਗਏ ਹਨ। ਹਾਲਾਂਕਿ, ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
5 ਦਿਨ ਪਹਿਲਾਂ ਵੀ ਲਗਭਗ 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ ਸੀ, ਜਿਸ ਤੋਂ ਬਾਅਦ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਸੀ। ਈਮੇਲ ਭੇਜਣ ਵਾਲੇ ਨੇ ਬੰਬ ਧਮਾਕਾ ਨਾ ਕਰਨ ਦੇ ਬਦਲੇ 30 ਹਜ਼ਾਰ ਅਮਰੀਕੀ ਡਾਲਰ ਮੰਗੇ ਸਨ।
ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਈ 2024 ਵਿੱਚ ਵੀ 150 ਤੋਂ ਵੱਧ ਸਕੂਲਾਂ ਵਿੱਚ ਬੰਬ ਧਮਾਕਿਆਂ ਨਾਲ ਸਬੰਧਤ ਈਮੇਲ ਆਏ ਸਨ।
ਦਿੱਲੀ ‘ਚ ਫਿਰ ਮਿਲੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ