ਚੰਡੀਗੜ੍ਹ : 13 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬੀ ਗਾਇਕ ਕਰਨ ਔਜਲਾ ਦੇ 7 ਦਸੰਬਰ ਨੂੰ ਹੋਏ ਸ਼ੋਅ ਦੇ ਪ੍ਰਬੰਧਕਾਂ ਨੂੰ ਕਰੋੜਾਂ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ੋਅ ਦੇ ਪ੍ਰਬੰਧਕਾਂ ਨੂੰ ਇਸ਼ਤਿਹਾਰਬਾਜ਼ੀ ਨਿਯਮਾਂ ਦੀ ਉਲੰਘਣਾ ਕਰਨ ‘ਤੇ 1 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਜੇਕਰ ਪ੍ਰਬੰਧਕਾਂ ਨੇ ਇਹ ਰਕਮ ਨਿਰਧਾਰਤ ਸਮੇਂ ਅੰਦਰ ਜਮ੍ਹਾ ਨਹੀਂ ਕਰਵਾਈ ਤਾਂ ਇਹ ਰਕਮ ਜੁਰਮਾਨੇ ਅਤੇ ਵਿਆਜ ਸਮੇਤ ਵਸੂਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 7 ਦਸੰਬਰ ਨੂੰ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਕੰਸਰਟ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਹੀ ਲਾਏ ਗਏ ਸਨ। ਇਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।
Published on: ਦਸੰਬਰ 13, 2024 2:22 ਬਾਃ ਦੁਃ